ਸਵਾਲ 9
ਇਨਸਾਨਾਂ ʼਤੇ ਦੁੱਖ-ਤਕਲੀਫ਼ਾਂ ਕਿਉਂ ਆਉਂਦੀਆਂ ਹਨ?
“ਤੇਜ਼ ਦੌੜਨ ਵਾਲਾ ਹਮੇਸ਼ਾ ਦੌੜ ਨਹੀਂ ਜਿੱਤਦਾ ਅਤੇ ਨਾ ਹੀ ਬਲਵਾਨ ਹਮੇਸ਼ਾ ਲੜਾਈ ਜਿੱਤਦਾ ਹੈ, ਨਾ ਬੁੱਧੀਮਾਨ ਕੋਲ ਹਮੇਸ਼ਾ ਖਾਣ ਲਈ ਰੋਟੀ ਹੁੰਦੀ ਹੈ, ਨਾ ਅਕਲਮੰਦ ਕੋਲ ਹਮੇਸ਼ਾ ਧਨ-ਦੌਲਤ ਹੁੰਦੀ ਹੈ ਅਤੇ ਨਾ ਹੀ ਗਿਆਨਵਾਨ ਨੂੰ ਹਮੇਸ਼ਾ ਕਾਮਯਾਬੀ ਹਾਸਲ ਹੁੰਦੀ ਹੈ ਕਿਉਂਕਿ ਹਰ ਕਿਸੇ ʼਤੇ ਬੁਰਾ ਸਮਾਂ ਆਉਂਦਾ ਹੈ ਅਤੇ ਕਿਸੇ ਨਾਲ ਅਚਾਨਕ ਕੁਝ ਵੀ ਵਾਪਰ ਸਕਦਾ ਹੈ।”
“ਇਕ ਆਦਮੀ ਰਾਹੀਂ ਪਾਪ ਦੁਨੀਆਂ ਵਿਚ ਆਇਆ ਅਤੇ ਪਾਪ ਰਾਹੀਂ ਮੌਤ ਆਈ ਅਤੇ ਮੌਤ ਸਾਰੇ ਇਨਸਾਨਾਂ ਵਿਚ ਫੈਲ ਗਈ ਕਿਉਂਕਿ ਸਾਰਿਆਂ ਨੇ ਪਾਪ ਕੀਤਾ।”
“ਪਰਮੇਸ਼ੁਰ ਦਾ ਪੁੱਤਰ ਇਸ ਕਰਕੇ ਪ੍ਰਗਟ ਹੋਇਆ ਕਿ ਉਹ ਸ਼ੈਤਾਨ ਦੇ ਕੰਮਾਂ ਨੂੰ ਨਾਸ਼ ਕਰੇ।”
“ਸਾਰੀ ਦੁਨੀਆਂ ਸ਼ੈਤਾਨ ਦੇ ਵੱਸ ਵਿਚ ਹੈ।”