ਸਵਾਲ 7
ਬਾਈਬਲ ਵਿਚ ਸਾਡੇ ਜ਼ਮਾਨੇ ਬਾਰੇ ਪਹਿਲਾਂ ਹੀ ਕੀ ਦੱਸਿਆ ਗਿਆ ਹੈ?
“ਕੌਮ ਕੌਮ ਉੱਤੇ ਅਤੇ ਦੇਸ਼ ਦੇਸ਼ ਉੱਤੇ ਹਮਲਾ ਕਰੇਗਾ . . . ਇਹ ਸਭ ਕੁਝ ਪੀੜਾਂ ਦੀ ਸ਼ੁਰੂਆਤ ਹੀ ਹੈ।”
“ਬਹੁਤ ਸਾਰੇ ਝੂਠੇ ਨਬੀ ਆਉਣਗੇ ਅਤੇ ਕਈਆਂ ਨੂੰ ਗੁਮਰਾਹ ਕਰਨਗੇ। ਅਤੇ ਬੁਰਾਈ ਦੇ ਵਧਣ ਕਰਕੇ ਜ਼ਿਆਦਾਤਰ ਲੋਕਾਂ ਦਾ ਪਿਆਰ ਠੰਢਾ ਪੈ ਜਾਵੇਗਾ।”
“ਜਦ ਤੁਸੀਂ ਲੜਾਈਆਂ ਦਾ ਰੌਲ਼ਾ ਅਤੇ ਲੜਾਈਆਂ ਦੀਆਂ ਖ਼ਬਰਾਂ ਸੁਣੋਗੇ, ਤਾਂ ਘਬਰਾ ਨਾ ਜਾਣਾ; ਇਹ ਸਭ ਕੁਝ ਹੋਣਾ ਜ਼ਰੂਰੀ ਹੈ, ਪਰ ਅੰਤ ਹਾਲੇ ਨਹੀਂ ਆਵੇਗਾ।”
“ਵੱਡੇ-ਵੱਡੇ ਭੁਚਾਲ਼ ਆਉਣਗੇ, ਥਾਂ-ਥਾਂ ਕਾਲ਼ ਪੈਣਗੇ ਤੇ ਮਹਾਂਮਾਰੀਆਂ ਫੈਲਣਗੀਆਂ; ਅਤੇ ਲੋਕ ਖ਼ੌਫ਼ਨਾਕ ਨਜ਼ਾਰੇ ਅਤੇ ਆਕਾਸ਼ੋਂ ਵੱਡੀਆਂ-ਵੱਡੀਆਂ ਨਿਸ਼ਾਨੀਆਂ ਦੇਖਣਗੇ।”
“ਆਖ਼ਰੀ ਦਿਨ ਮੁਸੀਬਤਾਂ ਨਾਲ ਭਰੇ ਹੋਣਗੇ ਜਿਨ੍ਹਾਂ ਦਾ ਸਾਮ੍ਹਣਾ ਕਰਨਾ ਬਹੁਤ ਮੁਸ਼ਕਲ ਹੋਵੇਗਾ। ਕਿਉਂਕਿ ਲੋਕ ਆਪਣੇ ਆਪ ਨੂੰ ਪਿਆਰ ਕਰਨ ਵਾਲੇ, ਪੈਸੇ ਦੇ ਪ੍ਰੇਮੀ, ਸ਼ੇਖ਼ੀਬਾਜ਼, ਹੰਕਾਰੀ, ਨਿੰਦਿਆ ਕਰਨ ਵਾਲੇ, ਮਾਤਾ-ਪਿਤਾ ਦੇ ਅਣਆਗਿਆਕਾਰ, ਨਾਸ਼ੁਕਰੇ, ਵਿਸ਼ਵਾਸਘਾਤੀ, ਨਿਰਮੋਹੀ, ਕਿਸੇ ਵੀ ਗੱਲ ʼਤੇ ਰਾਜ਼ੀ ਨਾ ਹੋਣ ਵਾਲੇ, ਬਦਨਾਮ ਕਰਨ ਵਾਲੇ, ਅਸੰਜਮੀ, ਵਹਿਸ਼ੀ, ਭਲਾਈ ਨਾਲ ਨਫ਼ਰਤ ਕਰਨ ਵਾਲੇ, ਧੋਖੇਬਾਜ਼, ਜ਼ਿੱਦੀ ਅਤੇ ਘਮੰਡ ਨਾਲ ਫੁੱਲੇ ਹੋਏ ਹੋਣਗੇ। ਉਹ ਪਰਮੇਸ਼ੁਰ ਨਾਲ ਪਿਆਰ ਕਰਨ ਦੀ ਬਜਾਇ ਮੌਜ-ਮਸਤੀ ਦੇ ਪ੍ਰੇਮੀ ਹੋਣਗੇ ਅਤੇ ਉਹ ਭਗਤੀ ਦਾ ਦਿਖਾਵਾ ਤਾਂ ਕਰਨਗੇ, ਪਰ ਇਸ ਮੁਤਾਬਕ ਆਪਣੀ ਜ਼ਿੰਦਗੀ ਨਹੀਂ ਜੀਉਣਗੇ।”